ਫਤਿਹਗੜ੍ਹ ਸਾਹਿਬ ਦੇ ਥਾਣਾ ਮੂਲੇਪੁਰ ਨੇ ਸਰਹਿੰਦ ਪਟਿਆਲਾ ਰੋਡ 'ਤੇ ਕੀਤੀ ਵਿਸ਼ੇਸ਼ ਨਾਕਾਬੰਦੀ - fatehgarh sahib latest news
ਸ੍ਰੀ ਫਤਿਹਗੜ੍ਹ ਸਾਹਿਬ: ਕਰਫਿਊ ਦੇ ਚੱਲਦਿਆਂ ਪੁਲਿਸ ਵੱਲੋਂ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਖ਼ਤ ਨਾਕੇ ਲਗਾਏ ਗਏ ਹਨ, ਇਸੇ ਤਹਿਤ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਥਾਣਾ ਮੂਲੇਪੁਰ ਵੱਲੋਂ ਵੀ ਸਰਹਿੰਦ ਪਟਿਆਲਾ ਰੋਡ 'ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਆਉਂਦੇ ਜਾਂਦੇ ਰਾਹਗੀਰਾਂ ਤੋਂ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਇੰਸਪੈਕਟਰ ਜਾਨਪਾਲ ਸਿੰਘ ਨੇ ਦੱਸਿਆ ਕਿ ਕਰਫਿਊ ਦੌਰਾਨ ਸ਼ਰਾਰਤੀ ਅਨਸਰਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।