ਸਾਈਕਲ ਰੈਲੀ ਰਾਹੀਂ ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਰਹੇ ਪੁਲਿਸ ਮੁਲਾਜ਼ਮ - ਕੋਰੋਨਾ ਵਾਇਰਸ
ਸ੍ਰੀ ਫ਼ਤਿਹਗੜ੍ਹ ਸਾਹਿਬ: ਵਿਸ਼ਵ ਭਰ ਦੇ ਲੋਕ ਕੋਰੋਨਾ ਮਹਾਂਮਾਰੀ ਨਾਲ ਜੁਝ ਰਹੇ ਹਨ। ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਜਾਗਰੂਕ ਅਭਿਆਨ ਚੱਲਾ ਰਹੀ ਹੈ। ਇਸੇ ਕੜੀ 'ਚ ਪੰਜਾਬ ਪੁਲਿਸ ਦੇ ਦੋ ਜਵਾਨਾਂ ਵਲੋਂ ਸਾਇਕਲ ਰੈਲੀ ਕੱਢੀ ਗਈ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ ਅਤੇ ਸਮਨਦੀਪ ਕੁਮਾਰ ਨੇ ਦਸਿਆ ਕਿ ਉਨ੍ਹਾਂ ਦੋਹਾਂ ਨੇ 15 ਜੁਲਾਈ ਤੋਂ ਸਾਈਕਲ ਯਾਤਰਾ ਸ਼ੁਰੂ ਕੀਤੀ ਹੈ। ਉਹ ਹਰ ਸ਼ਹਿਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕਰ ਰਹੇ ਹਨ।