ਨਗਰ ਕੌਂਸਲ ਚੋਣਾਂ ਦੇ ਚਲਦੇ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ - ਲਗਾਤਾਰੀ ਉਮੀਦਵਾਰ ਜ਼ੋਰਾਂ
ਫ਼ਰੀਦਕੋਟ: ਨਗਰ ਕੌਂਸਲ ਚੋਣਾਂ ਦਾ ਅਖਾੜਾ ਭੱਖ ਚੁੱਕਿਆ ਹੈ ਅਤੇ ਲਗਾਤਾਰੀ ਉਮੀਦਵਾਰਾਂ ਵੱਲੋਂ ਜ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ ਇਸ ਲਈ ਸ਼ਹਿਰ ਦੀ ਪੁਲਿਸ ਵੱਲੋਂ ਪੂਰੇ ਸ਼ਹਿਰ ’ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਐੱਸ.ਪੀ.ਡੀ. ਸੇਵਾ ਸਿੰਘ ਮੱਲ੍ਹੀ ਵੱਲੋਂ ਕੀਤੀ ਗਈ ਤੇ ਇਸ ਫਲੈਗ ਮਾਰਚ ਵਿੱਚ 70 ਦੇ ਕਰੀਬ ਪੁਲਿਸ ਦੀਆਂ ਗੱਡੀਆਂ ਅਤੇ 100 ਦੇ ਕਰੀਬ ਪੁਲਿਸ ਮੁਲਾਜ਼ਮ ਸ਼ਾਮਲ ਸਨ। ਐੱਸ.ਪੀ.ਡੀ. ਸੇਵਾ ਸਿੰਘ ਮੱਲ੍ਹੀ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਪੂਰੀ ਸ਼ਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ, ਜਿਸ ਲਈ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਉਹ ਪੁਲਿਸ ਦਾ ਸਾਥ ਦੇਣ। ਉਨ੍ਹਾਂ ਦੱਸਿਆ ਕਿ 70 ਦੇ ਕਰੀਬ ਗੱਡੀਆਂ ਅਤੇ 100 ਦੇ ਕਰੀਬ ਮੁਲਾਜ਼ਮਾਂ ਨਾਲ ਸ਼ਹਿਰ ’ਚ ਫਲੈਗ ਮਾਰਚ ਕੱਢਿਆ ਗਿਆ।