ਪੁਲਿਸ ਨੇ ਰੇਡ ਕਰ ਹੁੱਕਾ ਪੀਣ ਵਾਲੇ ਦੋ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ - ਪੁਲਿਸ ਨੇ ਰੇਡ ਕਰ
ਜਲੰਧਰ: ਪੁਲਿਸ ਨੇ ਨਸ਼ਿਆਂ ਦੇ ਖਿਲਾਫ ਛੇੜੀ ਗਈ ਮੁਹਿੰਮ ਦੇ ਚਲਦਿਆਂ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ ਜਿਸ ਦੇ ਚੱਲਦਿਆਂ ਪੁਲਸ ਨੇ ਵੈਂਚਰ ਲੌਂਜ ਰੈਸਟੋਰੈਂਟ ਚ ਚੱਲ ਰਹੇ ਹੁੱਕਾ ਬਾਰ ਵਿਚ ਰੇਡ ਕਰ ਹੁੱਕਾ ਪੀਣ ਵਾਲੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਏਸੀਪੀ ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਰੈਸਟੋਰੈਂਟ ਦਾ ਮਾਲਿਕ ਦੁਸ਼ੰਤ ਤਨੇਜਾ ਮੌਕੇ ਤੋਂ ਫ਼ਰਾਰ ਹੋਣ ’ਚ ਕਾਮਯਾਬ ਹੋ ਗਿਆ, ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਆਰੋਪੀਆਂ ਦੇ ਖਿਲਾਫ 21ਏ ਤੰਬਾਕੂ ਐਕਟ ਤਹਿਤ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।