ਬਿਕਰਮ ਮਜੀਠੀਆ ਦੇ ਘਰ ਪੁਲਿਸ ਵੱਲੋਂ ਛਾਪੇਮਾਰੀ - Police raid Bikram Majithia's house
ਅੰਮ੍ਰਿਤਸਰ: ਸ਼ਹਿਰ ਦੇ ਗ੍ਰੀਨ ਐਵਨਿਊ (Green Avenue in the city) ਵਿੱਚ ਪੁਲਿਸ ਵੱਲੋਂ ਬਿਕਰਮ ਮਜੀਠੀਆ ਦੇ ਘਰ ਛਾਪੇਮਾਰੀ (Police raid Bikram Majithia's house) ਕੀਤੀ ਗਈ ਹੈ। ਹਾਲਾਂਕਿ ਇਸ ਮੌਕੇ ਪੁਲਿਸ (Police) ਨੂੰ ਸਫ਼ਲਤਾ ਨਹੀਂ ਮਿਲੀ ਅਤੇ ਖਾਲੀ ਹੱਥ ਹੀ ਪੁਲਿਸ ਨੂੰ ਵਾਪਸ ਪਰਤਨਾ ਪਿਆ। ਦਰਅਸਲ 20 ਦਸੰਬਰ ਨੂੰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ (NDPS Act) ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮਜੀਠੀਆ ਲਗਾਤਾਰ ਲਾਪਤਾ ਚੱਲ ਰਹੇ ਹਨ। ਹਾਲਾਂਕਿ ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਪਰ ਪੁਲਿਸ (Police) ਹਾਲੇ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ (Arrested) ਕਰਨ ਵਿੱਚ ਫੇਲ੍ਹ ਸਾਬਿਤ ਹੋਈ ਹੈ।