ਪੁਲਿਸ ਨੇ ਨਜਾਇਜ਼ ਸ਼ਰਾਬ ਸਣੇ 2 ਵਿਅਕਤੀਆਂ ਨੂੰ ਕੀਤਾ ਕਾਬੂ - police recover illegal liqour in amritsar
ਅੰਮ੍ਰਿਤਸਰ: ਸੂਬੇ 'ਚੋਂ ਨਸ਼ਾ ਖ਼ਤਮ ਕਰਨ ਲਈ ਛੇੜੀ ਮੁਹਿੰਮ ਤਹਿਤ ਵੀਰਵਾਰ ਨੂੰ ਕੋਟ ਖ਼ਾਲਸਾ ਪੁਲਿਸ ਨੂੰ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ 140 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਕੋਟ ਖ਼ਾਲਸਾ ਦੇ ਐਸਐਚਓ ਸੰਜੀਵ ਕੁਮਾਰ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਇਹ ਮੁਲਜ਼ਮ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ 'ਚੋਂ ਇੱਕ ਵਿਅਕਤੀ 'ਤੇ ਪਹਿਲਾਂ ਵੀ ਨਜਾਇਜ਼ ਸ਼ਰਾਬ ਵੇਚਣ ਦਾ ਮਾਮਲਾ ਦਰਜ ਹੋ ਚੁੱਕਾ ਹੈ, ਜੋ ਕਿ ਭਗੌੜਾ ਚੱਲ ਰਿਹਾ ਸੀ ਅਤੇ ਹੁਣ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐਸਐਚਓ ਸੰਜੀਵ ਕੁਮਾਰ ਨੇ ਇਹ ਦਾਅਵਾ ਕੀਤਾ ਹੈ ਕਿ ਜਦੋਂ ਤਕ ਉਹ ਕੋਟ ਖ਼ਾਲਸਾ ਚੌਂਕੀ 'ਚ ਰਹਿਣਗੇ ਉਦੋਂ ਤਕ ਉਹ ਕੋਟ ਖ਼ਾਲਸਾ 'ਚ ਕੋਈ ਵੀ ਨਸ਼ਾ ਵਿਕਣ ਨਹੀਂ ਦੇਣਗੇ।