ਪੁਲਿਸ ਨੇ 2 ਚੋਰ ਸਣੇ 4 ਮੋਟਰਸਾਈਕਲ ਕੀਤੇ ਬਰਾਮਦ - ਚੋਰੀ ਦੀਆਂ ਵਾਰਦਾਤਾਂ
ਪੰਜਾਬ ’ਚ ਲਗਾਤਾਰ ਹੀ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਲੁੱਟਾਖੋਹਾਂ ਅਤੇ ਚੋਰਾਂ ’ਤੇ ਨਕੇਲ ਕੱਸਣ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦੇ ਪੁਲਿਸ ਨੇ ਗੁਪਤ ਸੁਚਨਾ ਦੇ ਆਧਾਰ ’ਤੇ ਦੋ ਵਿਅਕਤੀ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀ ਮੋਟਰਸਾਈਕਲ ਨੂੰ ਵੇਚਣ ਲਈ ਜਾ ਰਿਹਾ ਸੀ। ਪਰ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਫੜੇ ਗਏ ਦੋਸ਼ੀਆਂ ਕੋਲੋਂ 4 ਮੋਟਰਸਾਈਕਲ ਬਰਾਮਦ ਕੀਤੇ ਹਨ। ਇਨ੍ਹਾਂ ਚੋਰਾਂ ਨੇ ਨਸ਼ੇ ਦੀ ਪੂਰਤੀ ਲਈ ਮੋਟਰਸਾਈਕਲਾਂ ਨੂੰ ਚੋਰੀ ਕੀਤੇ ਸੀ। ਫਿਲਹਾਲ ਪੁਲਿਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।