ਪੁਲਿਸ ਨੇ 52500 ਨਸ਼ੀਲੀਆਂ ਗੋਲੀਆਂ ਸਣੇ ਕੀਤੇ 4 ਕਾਬੂ, ਇੱਕ ਫਰਾਰ - ਪੁਲਿਸ ਨੇ 52500 ਨਸ਼ੀਲੀਆਂ ਗੋਲੀਆਂ ਸਣੇ ਕੀਤੇ 4 ਕਾਬੂ
ਸੰਗਰੂਰ ਪੁਲਿਸ ਨੇ ਨਸ਼ੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 52500 ਨਸ਼ੀਲੀਆਂ ਗੋਲੀਆਂ ਸਣੇ 4 ਦੋਸ਼ੀਆਂ ਕਾਬੂ ਕੀਤਾ ਹੈ ਜਦ ਕਿ ਇੱਕ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਭਾਲ ਜਾਰੀ ਹੈ। ਕਾਬੂ ਕੀਤੇ ਗਏ ਦੋਸ਼ੀਆਂ ਵਿੱਚ ਦੋ ਦੋਸ਼ੀ ਔਰਤਾਂ ਵੀ ਹਨ। ਪੁਲਿਸ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਨਸ਼ੇ ਦੀ ਕਿਮਤ ਦਾ ਅਜੇ ਪਤਾ ਨਹੀਂ ਲਗਾਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਤਫਤੀਸ ਜਾਰੀ ਹੈ।