ਜਲੰਧਰ: ਚੋਰੀ ਦੇ ਮੋਬਾਇਲ ਸਣੇ ਲੁਟੇਰੇ ਕਾਬੂ - ਸ਼ਿਕਾਇਤ ਦਰਜ ਕਰਵਾਈ
ਜਲੰਧਰ: ਜ਼ਿਲ੍ਹੇ ’ਚ ਥਾਣਾ ਸੱਤ ਦੀ ਪੁਲਿਸ ਨੇ ਦੋ ਲੁਟੇਰਿਆਂ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਚੋਰੀ ਦੇ ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ। ਜਾਂਚ ਅਧਿਕਾਰੀ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਪਿਛਲੇ ਦਿਨੀਂ ਇੱਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਸਤੇ ਚ ਸਾਇਕਲ ’ਤੇ ਜਾਂਦੇ ਸਮੇਂ ਦੋ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਉਸਦਾ ਮੋਬਾਇਲ ਖੋਹ ਕੇ ਫਰਾਰ ਹੋ ਗਏ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਦੌਰਾਨ ਪੁਲਿਸ ਨੇ ਦੋਵੇਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਕੋਲੋਂ ਤਿੰਨ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ। ਫਿਲਹਾਲ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।