ਪੁਲਿਸ ਵੱਲੋਂ ਹੈਲਪਲਾਈਨ ਨੰਬਰ ਜਾਰੀ - Police release helpline number
ਫਾਜ਼ਿਲਕਾ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈਕੇ ਪੰਜਾਬ ਵਿੱਚ ਸੁਰੱਖਿਆ ਸਖ਼ਤ ਕੀਤੀ ਜਾ ਰਹੀ ਹੈ। ਜਿਸ ਨੂੰ ਲੈਕੇ ਪੁਲਿਸ (Police) ਵੱਲੋਂ ਇੱਕ ਹੈਲਪਲਾਈਨ ਨੰਬਰ (Helpline number) 85588-00801 ਜਾਰੀ ਕੀਤਾ ਗਿਆ ਹੈ। ਜਿਸ ਤਹਿਤ ਜ਼ਿਲ੍ਹਾ ਵਾਸੀ ਕਿਸੇ ਵੀ ਸਮੱਸਿਆ ਬਾਰੇ ਪੁਲਿਸ (Police) ਨੂੰ ਜਾਣਕਾਰੀ ਦੇ ਸਕਦੇ ਹਨ। ਜਿਸ ਦੀ ਜਾਣਾਕਰੀ ਜ਼ਿਲ੍ਹਾ ਪੁਲਿਸ ਮੁੱਖੀ (District Police Chief) ਡਾ. ਸਚਿਨ ਗੁਪਤਾ ਵੱਲੋਂ ਦਿੱਤੀ ਗਈ ਹੈ। ਉਨ੍ਹਾ ਦੱਸਿਆ ਕਿ ਜਾਣਕਾਰੀ ਦੇਣ ਵਾਲੇ ਸ਼ਖਸ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਅਪਰਾਧਿਕ ਘਟਨਾਵਾਂ ‘ਤੇ ਰੋਕ ਲੱਗੇਗੀ।