ਗੈਂਗਸਟਰ ਗੁਰਪ੍ਰੀਤ ਸੇਖੋਂ ਦਾ ਪੁਲਿਸ ਰਿਮਾਂਡ ਤਿੰਨ ਦਿਨ ਵਧਿਆ - ਪੁਲਿਸ ਰਿਮਾਂਡ
ਅੰਮ੍ਰਿਤਸਰ:ਪੰਜਾਬ ਵਿੱਚ ਜਦੋਂ ਚੋਣਾਂ ਨਜ਼ਦੀਕ ਆਉਂਦੀਆਂ ਨੇ ਗੈਂਗਸਟਰ ਆਪਣੇ ਪੂਰੀ ਤਰ੍ਹਾਂ ਨਾਲ ਹਾਵੀ ਨਜ਼ਰ ਆਉਂਦੇ ਹਨ। ਉੱਥੇ ਹੀ ਪੰਜਾਬ ਪੁਲਸ ਵਲੋਂ ਵੀ ਉਨ੍ਹਾਂ ਉੱਤੇ ਸ਼ਿਕੰਜਾ ਕੱਸਣ ਦੀ ਸ਼ੁਰੂਆਤ ਕੀਤੀ ਗਈ ਸੀ।ਜਿਸ ਦੇ ਤਹਿਤ ਅੰਮ੍ਰਿਤਸਰ ਦੇ ਅਜਨਾਲਾ ਦੇ ਵਿੱਚ ਪ੍ਰੀਤ ਸੇਖੋਂ ਨਾਮਕ ਗੈਂਗਸਟਰ ਨੂੰ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਉਥੇ ਹੀ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਅਜਨਾਲਾ ਅਧੀਨ ਆਉਂਦੇ ਪਿੰਡ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਪ੍ਰੀਤ ਸੇਖੋਂ, ਜਰਮਨਜੀਤ ਸਿੰਘ ਨਿੱਕਾ ਖਡੂਰੀਆ ਤੇ ਗੁਰਲਾਲ ਸਿੰਘ ਨੂੰ ਭਾਰੀ ਪੁਲਿਸ ਸੁਰੱਖਿਆ ਅਧੀਨ ਅਜਨਾਲਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।ਅਦਾਲਤ ਵੱਲੋਂ ਇਨ੍ਹਾਂ ਦਾ ਪੰਜ ਦਿਨ ਦਾ ਰਿਮਾਂਡ ਹਾਸਲ ਦਿੱਤਾ ਗਿਆ। ਪੰਜ ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਇਕ ਵਾਰ ਫਿਰ ਇਨ੍ਹਾਂ ਗੈਂਗਸਟਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਹੋਰ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਵੱਲੋ ਤਿੰਨ ਦਿਨਾ ਰਿਮਾਂਡ ਦੌਰਾਨ ਵੀ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।