ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅਗਾਉਂ ਜ਼ਮਾਨਤ ਪਟੀਸ਼ਨ 'ਤੇ ਪੁਲਿਸ ਨੇ ਦਰਜ ਕੀਤਾ ਜਵਾਬ - ਪੁਲਿਸ ਨੇ ਦਾਇਰ ਕੀਤਾ ਜਵਾਬ
ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੁਲਿਸ ਦੇ ਫਰਜ਼ੀ ਐਨਕਾਉਂਟਰ ਦੇ ਡਰ ਕਾਰਨ ਚੰਡੀਗੜ੍ਹ ਅਦਾਲਤ 'ਚ ਅਗਾਉਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ। ਇਸ ਅਗਾਉਂ ਜ਼ਮਾਨਤ ਪਟੀਸ਼ਨ 'ਤੇ ਪੁਲਿਸ ਨੇ ਜ਼ਿਲ੍ਹਾਂ ਅਦਾਲਤ ਵਿੱਚ ਆਪਣਾ ਜਵਾਬ ਦਿੱਤਾ ਹੈ। ਜ਼ਿਲ੍ਹਾ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅਗਾਉਂ ਜ਼ਮਾਨਤ ਪਟੀਸ਼ਨ 'ਤੇ ਸੈਕਟਰ 3 ਥਾਣੇ ਦੀ ਪੁਲਿਸ ਨੂੰ 15 ਜੁਲਾਈ ਤੱਕ ਜਵਾਬ ਦਾਇਰ ਕਰਨ ਲਈ ਨੋਟਿਸ ਜਾਰੀ ਕੀਤਾ ਹੈ ਬਿਸ਼ਨੋਈ ਦੀ ਅਰਜ਼ੀ 'ਤੇ ਸੋਮਵਾਰ ਨੂੰ ਅਦਾਲਤ 'ਚ ਸੁਣਵਾਈ ਹੋਈ। ਸੋਮਵਾਰ ਨੂੰ ਸੈਕਟਰ-34 ਥਾਣਾ ਪੁਲਿਸ ਨੇ ਅਦਾਲਤ 'ਚ ਆਪਣਾ ਜਵਾਬ ਦਾਇਰ ਕੀਤਾ ਹੈ। ਉਥੇ ਹੀ ਦੂਜੇ ਪਾਸੇ ਬਿਸ਼ਨੋਈ ਦੇ ਵਕੀਲ ਨੇ ਉਸ ਦਾ ਪੱਖ ਰੱਖਦਿਆਂ ਕਿਹਾ ਕਿ ਮੌਜੂਦਾ ਸਮੇਂ 'ਚ ਬਿਸ਼ਨੋਈ ਰਾਜਸਥਾਨ ਦੀ ਭਰਤਪੁਰ ਜੇਲ੍ਹ ਵਿੱਚ ਬੰਦ ਹੈ ਤੇ ਇਥੇ ਉਸ ਕੋਲ ਕੋਈ ਮੋਬਾਈਲ ਫੋਨ ਨਹੀਂ ਹੈ। ਇਸ ਲਈ ਉਸ ਦਾ ਸ਼ਹਿਰ ਦੇ ਹੋਰਨਾਂ ਦੋ ਮਾਮਲਿਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਫਿਲਹਾਲ ਇਸ ਮਾਮਲੇ 'ਚ ਥਾਣਾ ਨੰਬਰ-3 ਵੱਲੋਂ ਕੋਈ ਜਵਾਬ ਨਹੀਂ ਦਾਖਲ ਕੀਤਾ ਗਿਆ ਤੇ ਇਸ ਲਈ ਅਦਾਲਤ ਨੇ 15 ਜੁਲਾਈ ਤੱਕ ਦਾ ਸਮਾਂ ਦਿੱਤਾ ਹੈ।