ਕੋਰੋਨਾ ਵਾਇਰਸ ਦੇ ਡਰ ਤੋਂ ਪੁਲਿਸ ਨੇ ਗੁਰਦਾਸਪੁਰ ਨੂੰ ਕੀਤਾ ਸੀਲ - ਪੁਲਿਸ ਨੇ ਗੁਰਦਾਸਪੁਰ ਨੂੰ ਕੀਤਾ ਸੀਲ
ਗੁਰਦਾਸਪੁਰ: ਕੋਰੋਨਾ ਵਾਇਰਸ ਦਾ ਕਹਿਰ ਹਰ ਸੂਬੇ ਦੇ ਹਰ ਸ਼ਹਿਰ 'ਚ ਜਾਰੀ ਹੈ ਪਰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅਜੇ ਤੱਕ ਇੱਕ ਵੀ ਕੋਰੋਨਾ ਮਰੀਜ਼ ਸਾਹਮਣੇ ਨਹੀਂ ਆਇਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ ਤਾਂ ਕਿ ਕੋਰੋਨਾ ਵਾਇਰਸ ਦੇ ਵੱਧਦੇ ਫੈਲਾਅ 'ਤੇ ਠੱਲ ਪਾਈ ਜਾ ਸਕੇ। ਐਸ.ਪੀ ਜਸਬੀਰ ਸਿੰਘ ਰਾਏ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ ਜਿਸ ਨਾਲ ਪੂਰੀ ਤਰ੍ਹਾਂ ਆਵਾਜਈ 'ਤੇ ਰੋਕ ਲੱਗਾ ਦਿੱਤੀ ਗਈ ਹੈ ਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਤੋਂ ਬਾਹਰ ਨਾ ਨਿਕਲਣ ਜੇ ਕੋਈ ਜ਼ਰੂਰੀ ਕੰਮ ਹੈ ਉਦੋਂ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ।