ਪੁਲਿਸ ਨੇ ਚੋਰ ਗਿਰੋਹ ਦੇ 5 ਮੈਂਬਰਾਂ ਸਣੇ 21 ਮੋਬਾਇਲ ਫੋਨ ਤੇ 6 ਮੋਟਰਸਾਇਕਲ ਕੀਤੇ ਕਾਬੂ - ਵੱਡੀ ਸਫਲਤਾ ਹਾਸਿਲ
ਫਿਰੋਜ਼ਪੁਰ: ਸੂਬੇ ’ਚ ਪਿਛਲੇ ਕੁਝ ਦਿਨਾਂ ਤੋਂ ਚੋਰੀ ਅਤੇ ਲੁੱਟਖੋਹਾਂ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਖਿਲਾਫ਼ ਮੁਹਿੰਮ ਚਲਾਈ ਗਈ ਹੈ। ਜਿਸਦੇ ਪੁਲਿਸ ਨੇ ਚੋਰ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰਨ 'ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਮੁਲਜ਼ਮਾਂ ਕੋਲੋਂ 6 ਮੋਟਰਸਾਈਕਲ, 21 ਮੋਬਾਇਲ ਫੋਨ ਅਤੇ 7 ਸੋਲਰ ਲਾਈਟਾਂ ਬਰਾਮਦ ਕੀਤੀਆਂ ਹਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਨੂੰ 2 ਦਿਨਾਂ ਦੇ ਰਿਮਾਂਡ ’ਤੇ ਲੈ ਲਿਆ ਹੈ। ਖੈਰ ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਉਨ੍ਹਾਂ ਨੂੰ ਹੋਰ ਵੀ ਲੁੱਟ ਦੀਆਂ ਅਤੇ ਕਈ ਵਾਰਦਾਤਾਂ ਨੂੰ ਸੁਲਝਾਉਣ ਵਿੱਚ ਮਦਦ ਮਿਲੇਗੀ।
Last Updated : Mar 11, 2021, 12:20 PM IST