ਘੱਲੂਘਾਰਾ ਦਿਵਸ ਨੂੰ ਲੈ ਕੇ ਫ਼ਤਿਹਗੜ੍ਹ ਸਾਹਿਬ 'ਚ ਪੁਲਿਸ ਨੇ ਲਗਾਇਆ ਨਾਕਾ - ਪੁਲਿਸ ਨੇ ਲਗਾਇਆ ਨਾਕਾ
ਸ੍ਰੀ ਫ਼ਤਿਹਗੜ੍ਹ ਸਾਹਿਬ: 6 ਜੂਨ 1984 ਨੂੰ ਸ੍ਰੀ ਹਰਮੰਦਿਰ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਸਮੁੱਚਾ ਸਿੱਖ ਭਾਈਚਾਰਾ 6 ਜੂਨ ਨੂੰ ਘੱਲੂਘਾਰਾ ਦਿਵਸ ਦੇ ਰੂਪ ਵਿੱਚ ਮਨਾਉਂਦਾ ਹੈ। ਇਸ ਨੂੰ ਦੇਖਦੇ ਹੋਏ ਫ਼ਤਿਹਗੜ੍ਹ ਸਾਹਿਬ ਵਿੱਚ ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਗਈ। ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਇਸ ਚੈਕਿੰਗ 'ਚ ਜੇ ਕਿਸੇ 'ਤੇ ਸ਼ੱਕ ਹੁੰਦਾ ਹੈ ਤਾਂ ਉਸ ਦੀ ਬਰੀਕੀ ਨਾਲ ਜਾਂਚ ਕੀਤੀ ਜਾਂਦੀ ਹੈ।