ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆ ਖਿਲਾਫ ਪੁਲਿਸ ਸਖਤ - ਨਵੀਆਂ ਪਾਬੰਦੀਆਂ ਲਗਾਈਆਂ
ਪੰਜਾਬ ਭਰ ਦੇ ਵਿੱਚ ਕੋਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਹੋਰ ਨਵੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿਸ ਵਿੱਚ ਸਰਕਾਰ ਵੱਲੋਂ ਗੈਰ ਜਰੂਰੀ ਵਸਤਾਂ ਦੀਆਂ ਦੁਕਾਨਾਂ 15 ਤਰੀਕ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਜਿਸਦੇ ਚੱਲਦੇ ਪਟਿਆਲਾ ਦੇ ਵਿੱਚ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਇੱਕ ਕਾਰ ’ਚ ਬੈਠੇ ਤਿੰਨ ਲੋਕਾਂ ਦੇ ਚਾਲਾਨ ਕੱਟੇ ਗਏ ਹਨ। ਇਸ ਦੌਰਾਨ ਡੀਐਸਪੀ ਯੋਗੇਸ਼ ਸ਼ਰਮਾ ਜਿਹੜਾ ਵੀ ਕਾਨੂੰਨ ਦੀ ਪਾਲਣਾ ਕਰਦਾ ਹੋਇਆ ਨਾ ਦਿਖਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।