ਲੋਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਿਸ ਸਖਤ - ਲੌਕਡਾਊਨ ਦਾ ਅਸਰ
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਚ ਐਤਵਾਰ ਦਾ ਲੌਕਡਾਊਨ ਲਗਾਇਆ ਗਿਆ ਹੈ। ਗਿੱਦੜਬਾਹਾ ਦੀ ਮੰਡੀ ਚ ਲੌਕਡਾਊਨ ਦਾ ਅਸਰ ਵੇਖਣ ਨੂੰ ਮਿਲਿਆ। ਦੱਸ ਦਈਏ ਕਿ ਇਸ ਲੌਕਡਾਊਨ ਦੌਰਾਨ ਜ਼ਰੂਰੀ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੇ ਹੀ ਬਾਜ਼ਾਰ ਦੁਕਾਨਾਂ ਅਤੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਭਰ ’ਚ ਥਾਂ-ਥਾਂ ’ਤੇ ਨਾਕਾਬੰਦੀ ਕੀਤੀ ਗਈ ਹੈ। ਨਾਲ ਹੀ ਲੌਕਡਾਉਨ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।