ਧੋਖਾਧੜੀ ਮਾਮਲੇ 'ਚ ਪੁਲਿਸ ਨੇ ਕੀਤੀ ਕਾਰਵਾਈ, 9 ਲਗਜ਼ਰੀ ਗੱਡੀਆਂ ਬਰਾਮਦ - ਜੈਕ ਡੋਟ ਕੈਬ
ਅੰਮ੍ਰਿਤਸਰ: ਮਾਮਲਾ ਥਾਣਾ ਛੇਹਰਟਾ ਅਧੀਨ ਪੈਂਦੀ ਚੌਂਕੀ ਪਿੰਡ ਕਾਲੇ ਘਨਪੁਰ ਦਾ ਹੈ, ਜਿਥੇ ਪੁਲਿਸ ਵਲੋਂ ਧੋਖਾਧੜੀ ਕਰਨ ਵਾਲੇ ਵਿਅਕਤੀ ਕੋਲੋਂ 9 ਲਗਜ਼ਰੀ ਗੱਡੀਆਂ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਕਿ ਜੈਕ ਡੋਟ ਕੈਬ ਨਾਂਅ ਦੀ ਕੰਪਨੀ ਦੇ ਮਾਲਿਕ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਹ ਗੱਡੀਆਂ ਕਿਰਾਏ 'ਤੇ ਦਿੰਦੇ ਹਨ ਤੇ ਉਨ੍ਹਾਂ ਦੇ ਕਿਸੇ ਪੁਰਾਣੇ ਗ੍ਰਾਹਕ ਵਲੋਂ ਉਨ੍ਹਾਂ ਨਾਲ ਧੋਖਾਧੜੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਉਨ੍ਹਾਂ ਕੋਲੋਂ ਗੱਡੀਆਂ ਲਿਜ਼ਾ ਕੇ ਅੱਗੇ ਕਿਸੇ ਹੋਰ ਨੂੰ ਕਿਰਾਏ 'ਤੇ ਦੇ ਰਿਹਾ ਹੈ। ਪੁਲਿਸ ਦਾ ਕਹਿਣਾ ਕਿ ਚਾਰ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਹੀ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾਣਗੀਆਂ।