ਕੋਰੋਨਾ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਵੱਲੋਂ ਸਖ਼ਤੀ - ਜਲੰਧਰ
ਜਲੰਧਰ:ਕਸਬਾ ਨੂਰਮਹਿਲ ਵਿਖੇ ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਕੋਰੋਨਾ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸਖ਼ਤੀ ਵਰਤੀ ਜਾ ਰਹੀ ਹੈ। ਇਸ ਦੌਰਾਨ ਨੂਰਮਹਿਲ ਪੁਲਿਸ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉੱਤੇ ਨਾਕੇ ਲਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਤੇ ਲੋਕਾਂ ਨੂੰ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਸਕ ਨਾ ਪਾਉਣ ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਤੇ ਉਨ੍ਹਾਂ ਦੇ ਕੋਰੋਨਾ ਟੈਸਟ ਕਰਵਾਏ ਗਏ। ਪੁਲਿਸ ਨੇ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਤ ਕੀਤੀ ਤਾਂ ਜੋ ਕੋਰੋਨਾ ਸੰਕਰਮਣ ਨੂੰ ਰੋਕਿਆ ਜਾ ਸਕੇ।