ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਹਾਰ ਪਾ ਜ਼ਿੰਮੇਵਾਰੀ ਦਾ ਅਹਿਸਾਸ ਕਰਵਾ ਰਹੀ ਅੰਮ੍ਰਿਤਸਰ ਪੁਲਿਸ - amritsar news update
ਅੰਮ੍ਰਿਤਸਰ: ਪੰਜਾਬ 'ਚ ਲੱਗੇ ਕਰਫਿਊ ਤੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਮਾਸਕ ਪਾਉਣਾ ਅਤੇ ਸੋਸ਼ਲ ਡਿਸਟੈਂਸਿੰਗ ਬਣਾਏ ਰੱਖਣਾ ਲਾਜ਼ਮੀ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵਾਰ-ਵਾਰ ਅਪੀਲ ਕੀਤੇ ਜਾਣ ਮਗਰੋਂ ਵੀ ਸੂਬੇ ਦੀ ਕਈ ਥਾਵਾਂ 'ਤੇ ਲੋਕ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਲੋਕਾਂ ਨੂੰ ਸਬਕ ਸਿਖਾਉਣ ਤੇ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਅੰਮ੍ਰਿਤਸਰ ਪੁਲਿਸ ਨੇ ਨਵਾਂ ਢੰਗ ਲੱਭਿਆ ਹੈ। ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹਾਰ ਪਾ ਕੇ ਉਨ੍ਹਾਂ ਨੂੰ ਸਬਕ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਹਾਰ ਪਾਉਣਾ ਉਨ੍ਹਾਂ ਨੂੰ ਸ਼ਰਮਸਾਰ ਕਰਨਾ ਨਹੀਂ ਹੈ ਸਗੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਹੈ ਤਾਂ ਜੋ ਖ਼ੁਦ ਨੂੰ ਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਤ ਰੱਖ ਸਕਣ।