ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨਾਂ ਨਾਲ ਹੋਣਗੇ ਕੋਰੋਨਾ ਟੈਸਟ - ਚਲਾਨਾਂ ਨਾਲ ਹੋਣਗੇ ਕੋਰੋਨਾ ਟੈਸਟ
ਲੁਧਿਆਣਾ: ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਬੀਤੇ ਦਿਨ ਹੀ ਮਾਸਕ ਨਾ ਪਾਉਣ ਵਾਲੇ ਲਗਪਗ 750 ਲੋਕਾਂ ਦੇ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ ਅੱਜ ਵੀ ਇਹ ਮੁਹਿੰਮ ਜਾਰੀ ਹੈ ਅਤੇ ਲਗਾਤਾਰ ਜੋ ਲੋਕ ਕੋਰੋਨਾ ਵਾਇਰਸ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਰਾਕੇਸ਼ ਅਗਰਵਾਲ ਨੇ ਕਿਹਾ ਕਿ ਆਉਣ ਵਾਲੇ 15 ਦਿਨ ਲੁਧਿਆਣਾ ਲਈ ਬੇਹੱਦ ਅਹਿਮ ਹਨ ਕਿਉਂਕਿ ਲਗਾਤਾਰ ਕੋਰੋਨਾ ਦੇ ਮਾਮਲਿਆਂ ਵਿੱਚ ਇਜ਼ਾਫ਼ਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਹਰ 100 ਟੈਸਟ ਕਰਵਾਉਣ ਤੋਂ ਲਗਪਗ 5 ਤੋਂ 6 ਮਰੀਜ਼ ਕੋਰੋਨਾ ਤੋਂ ਪੀੜਤ ਸਾਹਮਣੇ ਆ ਰਹੇ ਹਨ। ਇਸ ਕਰਕੇ ਲੋਕਾਂ ਨੂੰ ਅਪੀਲ ਹੈ ਕਿ ਬਿਨਾਂ ਕੰਮ ਤੋਂ ਘਰੋਂ ਨਾ ਨਿਕਲਣ ਖਾਸ ਕਰਕੇ ਭੀੜ ਭਾੜ ਵਾਲੇ ਇਲਾਕਿਆਂ ਤੋਂ ਦੂਰ ਰਹਿਣ।