ਧੂਰੀ 'ਚ 5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਉ ਬੂੰਦਾਂ - ਪਲਸ ਪੋਲੀਉ ਮੁਹਿੰਮ ਤਹਿਤ ਕੈਂਪ
ਸੰਗਰੂਰ: ਕੇਂਦਰ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਪੂਰੇ ਭਾਰਤ ਵਿੱਚ ਪਲਸ ਪੋਲੀਉ ਮੁਹਿੰਮ ਤਹਿਤ ਕੈਂਪ ਲਗਾਇਆ ਜਾ ਰਿਹਾ ਹੈ। ਇਸੇ ਲੜੀ ਵਿੱਚ ਅੱਜ ਧੂਰੀ ਵਿਖੇ ਨਿਸ਼ਕਾਮ ਸੇਵਾ ਸੰਮਤੀ (ਰਜਿ) ਤੇ ਧੂਰੀ ਨੇਤਰ ਬੈਂਕ ਸੰਮਤੀ (ਰਜਿ) ਦੇ ਸਹਿਯੋਗ ਨਾਲ ਇੱਕ ਪਲਸ ਪੋਲੀਉ ਕੈਂਪ ਲਗਾਇਆ ਗਿਆ। ਇਸ ਮੌਕੇ ਮਹਾਸ਼ਾ ਪ੍ਰਤਿਗਿਆ ਪਾਲ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਇਸ ਕੈਂਪ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ।