ਨਗਰ ਕੀਰਤਨ ਧਮਾਕੇ ਵਿੱਚ ਮਾਰੇ ਗਏ ਬੱਚਿਆਂ ਨੂੰ ਦਿੱਤੀ ਗਈ ਸ਼ਰਧਾਂਜਲੀ - tarn taran news
ਪਿਛਲੇ ਦਿਨੀਂ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਵਿਚ ਮਾਰੇ ਗਏ ਬੱਚਿਆਂ ਦੀ ਅੰਤਿਮ ਅਰਦਾਸ ਦਾ ਸਮਾਗਮ ਪਿੰਡ ਪਹੂਵਿੰਡ ਵਿਖੇ ਹੋਇਆ। ਇਸ ਸਮਾਗਮ ਵਿੱਚ ਪ੍ਰਸ਼ਾਸਨ, ਧਾਰਮਿਕ ਅਤੇ ਰਾਜਨੀਤਕ ਆਗੂਆਂ ਵਲੋਂ ਪਹੁੰਚ ਕੇ ਬੱਚਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਰਕਾਰ ਵਲੋਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਦੇ ਚੈੱਕ ਦਿੱਤੇ ਗਏ। ਉਥੇ ਹੀ ਐਸਜੀਪੀਸੀ ਵੱਲੋਂ ਵੀ ਇਨ੍ਹਾਂ ਦੇ ਪਰਿਵਾਰ ਨੂੰ ਵੀ 1-1 ਲੱਖ ਰੁਪਏ ਦੇ ਚੈੱਕ ਦਿੱਤੇ ਗਏ।