ਨਿਗਮ ਚੋਣਾਂ: ਅਜਨਾਲਾ ਦੇ ਵਾਰਡ ਨੰਬਰ 5 ਤੋਂ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਲ - ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਲ
ਅਜਨਾਲਾ: ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਦਾ ਐਲਾਨ ਹੁੰਦੇ ਹੀ ਚੋਣ ਸਰਗਰਮੀਆਂ ਵੱਧ ਗਈਆਂ ਹਨ। ਲੋਕ ਕਾਂਗਰਸ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਇਸ ਦੇ ਚਲਦੇ ਅਜਨਾਲਾ ਦੇ ਵਾਰਡ ਨੰ: 5 ਵਿੱਚ ਨਵਦੀਪ ਸਿੰਘ ਨਿੱਜਰ ਆਪਣੇ ਪਰਿਵਾਰ ਸਮੇਤ ਕਾਂਗਰਸ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਜਿਸ ਦਾ ਅਕਾਲੀ ਦਲ ਦੇ ਹਲਕਾ ਇੰਚਾਰਜ ਬੋਨੀ ਨੇ ਸੁਆਗਤ ਕੀਤਾ ਹੈ।