'ਸਿਆਸਤ ਤੋਂ ਪ੍ਰੇਰਿਤ ਹੈ ਗੁਰੂ ਘਰ ਦੀ ਬੇਅਦਬੀ ਵਾਲੀ ਘਟਨਾ' - disrespect
ਸ੍ਰੀ ਅਨੰਦਪੁਰ ਸਾਹਿਬ: ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਪੱਤਰਕਾਰਾਂ ਦੇ ਰੂਬਰੂ ਹੋਏ। ਜਿੱਥੇ ਉਨ੍ਹਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਦਰਬਾਰ ਸਾਹਿਬ ਦੇ ਸੇਵਾਦਾਰਾਂ ਦੀ ਬਹਾਦਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਸ਼ਲਾਘਾਯੋਗ ਕਦਮ ਹੈ ਕਿ ਉਨ੍ਹਾਂ ਨੇ ਮੁਲਜ਼ਮ ਨੂੰ ਮੌਕੇ ‘ਤੇ ਹੀ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਡਿਊਟੀ ਦੌਰਾਨ ਹੋਰ ਚੌਕਸੀ ਵਧਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਮਾਨਸਿਕ ਰੋਗੀ ਦੱਸ ਕੇ ਪੁਲਿਸ ਨੇ ਪਹਿਲਾਂ ਵੀ ਗੁਰੂ ਸਾਹਿਬ ਦੇ ਬੇਅਦਬੀ ਕਰਨ ਵਾਲੇ ਕਈ ਮੁਲਜ਼ਮ ਨੂੰ ਛੱਡੇ ਹਨ।