ਅੰਮ੍ਰਿਤਸਰ 'ਚ ਖ਼ਰਾਬ ਕਾਨੂੰਨੀ ਵਿਵਸਥਾ ਪਿੱਛੇ ਰਾਜਨੀਤੀ ਭਾਰੂ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ 'ਚ ਦਿਨ ਪਰ ਦਿਨ ਖ਼ਰਾਬ ਹੋ ਰਹੀ ਕਾਨੂੰਨੀ ਵਿਵਸਥਾ ਦੀ ਸਥਿਤੀ 'ਤੇ ਚਿੰਤਾ ਜਾਹਿਰ ਕੀਤੀ ਗਈ ਹੈ। ਸੀਨੀਅਰ ਅਕਾਲੀ ਆਗੂ ਅਤੇ ਅੰਮ੍ਰਿਤਸਰ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਹੈ, ਕਿ ਇਕ ਪਾਸੇ ਗੁਰੂ ਨਗਰੀ 'ਚ ਜੁਰਮ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੂਜੇ ਪਾਸੇ ਅੰਮ੍ਰਿਤਸਰ ਪੁਲਿਸ ਸਿਆਸੀ ਦਬਾਅ ਦੇ ਚੱਲਦਿਆਂ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਬਜਾਏ ਸੱਤਾਧਾਰੀ ਧਿਰ ਦੀ ਦਖਲ ਅੰਦਾਜੀ ਦੇ ਚੱਲਦਿਆਂ, ਪੀੜਿਤ ਅਕਾਲੀ ਵਰਕਰਾਂ ਅਤੇ ਆਗੂਆਂ ਖਿਲਾਫ਼ ਕਾਰਵਾਈ ਕਰ ਰਹੀ ਹੈ। ਉਨ੍ਹਾਂ ਨੂੰ ਝੂਠੇ ਕੇਸਾਂ 'ਚ ਫਸਾ ਰਹੀ ਹੈ, ਜਦਕਿ ਸਬੂਤਾਂ ਦੇ ਬਾਵਜੂਦ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕਰਨ ਤੋਂ ਟਾਲ ਮਟੌਲ ਕੀਤੀ ਜਾ ਰਹੀ ਹੈ। ਤਲਬੀਰ ਗਿੱਲ ਨੇ ਕਿਹਾ, ਕਿ ਉਹ ਜਲਦ ਹੀ ਇਨ੍ਹਾਂ ਸਾਰੇ ਮਾਮਲਿਆਂ ਦੇ ਸਬੂਤਾਂ ਸਮੇਤ ਡੀ.ਜੀ.ਪੀ ਪੰਜਾਬ ਨਾਲ ਮੁਲਾਕਾਤ ਕਰ ਕੇ ਇਨਸਾਫ਼ ਦੀ ਮੰਗ ਕਰਨਗੇ।