ਮੁਕਤਸਰ ਦੀ ਨਵੀਂ ਦਾਣਾ ਮੰਡੀ ’ਚ ਖੁੱਲ੍ਹੀ ਪ੍ਰਸਾਸ਼ਨ ਦੇ ਪ੍ਰਬੰਧਾਂ ਦੀ ਪੋਲ - ਅਵਾਰਾ ਪਸ਼ੂ ਵੀ ਮੰਡੀ ਵਿਚ
ਮੁਕਤਸਰ ਸਾਹਿਬ: ਨਵੀਂ ਦਾਣਾ ਮੰਡੀ ਦੇ ਪ੍ਰਬੰਧਾਂ ਦੀ ਪੋਲ ਉਸ ਸਮੇਂ ਖੁੱਲ੍ਹ ਗਈ ਜਦੋਂ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੀਣ ਦਾ ਪਾਣੀ ਵੀ ਤਕਰੀਬਨ ਇੱਕ ਕਿਲੋਮੀਟਰ ਦੀ ਦੂਰੀ ਤੋਂ ਲੈ ਕੇ ਆਉਣਾ ਪੈਂਦਾ ਹੈ। ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਸਫ਼ਾਈ ਦਾ ਬੁਰਾ ਹਾਲ ਹੈ ਵੱਡੇ ਵੱਡੇ ਕੂੜੇ ਦੇ ਢੇਰ ਲੱਗੇ ਹੋਣ ਲੱਗੇ ਹਨ, ਹੋਰ ਤਾਂ ਹੋਰ ਅਵਾਰਾ ਪਸ਼ੂ ਵੀ ਮੰਡੀ ਵਿਚ ਸ਼ਰੇਆਮ ਘੁੰਮ ਰਹੇ ਹਨ। ਇਸ ਮੌਕੇ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਡੀ ਵਿਚ ਕਿਸਾਨਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ।