ਬਟਾਲਾ ’ਚ ਪੋਲਿੰਗ ਪਾਰਟੀਆਂ ਈਵੀਐਮ ਲੈ ਕੇ ਰਵਾਨਾ - ਐਸਡੀਐਮ ਬਟਾਲਾ ਬਲਵਿੰਦਰ ਸਿੰਘ
ਗੁਰਦਾਸਪੁਰ: ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਰਾਂ ਵੱਲੋਂ ਕਲ ਮਤਦਾਨ ਕੀਤਾ ਜਾਵੇਗਾ। ਇਸ ਮੌਕੇ ਪ੍ਰਸ਼ਾਸ਼ਨ ਦਾ ਕਹਿਣਾ ਹੈ ਕਿ ਬਟਾਲਾ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼ਨੀਵਾਰ ਨੂੰ ਐਸਡੀਐਮ ਬਟਾਲਾ ਬਲਵਿੰਦਰ ਸਿੰਘ ਵੱਲੋਂ ਪੋਲਿੰਗ ਪਾਰਟੀਆਂ ਨੂੰ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਐਸਡੀਐਮ ਬਟਾਲਾ ਨੇ ਦੱਸਿਆ ਕਿ ਬਟਾਲਾ ਨਗਰ ਨਿਗਮ ਚੋਣਾਂ ਨੂੰ ਲੈ ਕੇ 50 ਵਾਰਡਾਂ ਵਿੱਚ 110 ਪੋਲਿੰਗ ਬੂਥ ਬਣਾਏ ਗਏ ਹਨ, ਜਿਸ ਵਿੱਚ 75 ਪੋਲਿੰਗ ਬੂਥ ਸੰਵੇਦਨਸ਼ੀਲ ਹਨ ਅਤੇ ਉਹਨਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਉਥੇ ਹਲਾਤਾਂ ਅਨੁਸਾਰ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ।