26 ਜਨਵਰੀ ਨੂੰ ਟਰੈਕਟਰ ਮਾਰਚ 'ਚ ਹਿੱਸਾ ਲੈਣ ਲਈ ਕਿਸਾਨਾਂ ਨੇ ਵੰਡੇ ਪੋਸਟਰ - ਵੰਡੇ ਪੋਸਟਰ
ਅੰਮ੍ਰਿਤਸਰ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਅੰਦੋਲਨ ਤਹਿਤ ਕਿਸਾਨਾਂ ਨੇ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਕਰਨੀ ਹੈ। ਇਸ ਟਰੈਕਟਰ ਪਰੇਡ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਕਰਨ ਲਈ ਕਿਸਾਨ ਲੋਕਾਂ ਨੂੰ ਪੋਸਟਰ ਅਤੇ ਸਟੀਕਰ ਵੰਡ ਰਹੇ ਹਨ। ਕਿਸਾਨ ਨੇ ਕਿਹਾ ਕਿ ਟਰੈਕਟਰ ਮਾਰਚ ਵਿੱਚ ਹਿੱਸਾ ਲੈਣ ਲਈ ਪੋਸਟਰ ਵੰਡ ਕੇ ਲੋਕਾਂ ਨੂੰ ਅਗਾਹ ਕੀਤਾ ਜਾ ਰਿਹਾ ਹੈ ਕਿ ਜਿਹੜੇ ਲੋਕ ਦਿੱਲੀ ਨਹੀਂ ਜਾ ਰਹੇ ਉਹ ਇੱਥੇ ਸਾਡੇ ਟੋਲ ਪਲਾਜ਼ਾ ਵਿੱਚ ਆ ਸਕਦੇ ਹਨ। ਉਨ੍ਹਾਂ ਨੇ ਸਾਰੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ 26 ਜਨਵਰੀ ਨੂੰ ਸਾਰੇ ਲੋਕ ਆਪਣੇ ਘਰਾਂ ਦੀਆਂ ਛੱਤਾਂ ਤੇ ਕਿਸਾਨੀ ਸੰਘਰਸ਼ ਲਈ ਝੰਡੇ ਗੱਡਣ।