ਵੀਡੀਓ: ਬਠਿੰਡਾ ਵਿੱਚ ਵੀ ਉੱਤਰੇ ਪਾਰਟੀਆਂ ਦੇ ਪੋਸਟਰ - ਬਠਿੰਡਾ
ਬਠਿੰਡਾ: ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ 7 ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਇਸ ਦੀ ਸ਼ੁਰੂਆਤ 10 ਫਰਵਰੀ ਨੂੰ ਉੱਤਰ ਪ੍ਰਦੇਸ਼ ਤੋਂ ਹੋਵੇਗੀ। ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਜਦੋਂ ਹੀ ਵਿਧਾਨ ਸਭਾ ਚੋਣਾਂ ਦੀ ਮਿਤੀ ਦਾ ਐਲਾਨ ਹੋ ਗਿਆ, ਤਾਂ ਮੌਜੂਦਾ ਪਾਰਟੀਆਂ ਦੇ ਲੱਗੇ ਪੋਸਟਰ ਉਤਰਦੇ ਦਿਖਾਈ ਦਿੱਤੇ ਗਏ। ਬਠਿੰਡਾ ਵਿੱਚ ਸਿਆਸੀ ਪਾਰਟੀਆਂ ਦੇ ਲੱਗੇ ਪੋਸਟਰ ਦਿਖਾਈ ਦਿੱਤੇ।