ਕੁਦਰਤ ਦੀ ਸੇਵਾ: ਸੁਖਮਨੀ ਸੇਵਾ ਸੁਸਾਇਟੀ ਵੱਲੋਂ ਵੱਖ-ਵੱਖ ਸਥਾਨਾਂ ’ਤੇ ਲਗਾਏ ਗਏ ਪੌਂਦੇ - ਮਾਈ ਭਾਗੋ ਸੁਖਮਨੀ ਸੇਵਾ ਸੁਸਾਇਟੀ
ਮਾਨਸਾ: ਜ਼ਿਲ੍ਹੇ ’ਚ ਮਾਈ ਭਾਗੋ ਸੁਖਮਨੀ ਸੇਵਾ ਸੁਸਾਇਟੀ ਵੱਲੋਂ ਜ਼ਿਲ੍ਹੇ ਭਰ ਦੇ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸੇ ਮੁਹਿੰਮ ਦੇ ਚੱਲਦੇ ਸਰਦੂਲਗੜ੍ਹ ਵਿਖੇ ਵੱਖ-ਵੱਖ ਥਾਵਾਂ ’ਤੇ ਪੌਦੇ ਲਗਾਏ ਗਏ ਹਨ। ਮਾਈ ਭਾਗੋ ਸੁਖਮਨੀ ਸੇਵਾ ਸੁਸਾਇਟੀ ਦੇ ਸੰਸਥਾਪਕ ਭਾਈ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਭਰ ਦੇ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਸਰਦੂਲਗੜ੍ਹ ਵਿਖੇ ਵੱਖ-ਵੱਖ ਥਾਵਾਂ ’ਤੇ ਪੌਦੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਸੁਖਮਨੀ ਸੇਵਾ ਸੁਸਾਇਟੀ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਜਾਰੀ ਰਹੇਗੀ। ਜੇਕਰ ਕਿਸੇ ਵੀ ਕਲੱਬ ਪੰਚਾਇਤ ਜਾਂ ਸੰਸਥਾ ਨੂੰ ਪੌਦਿਆਂ ਦੀ ਜ਼ਰੂਰਤ ਹੋਵੇ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।