ਬਿਜਲੀ ਬੋਰਡ ਦੇ ਕਰਮਚਾਰੀਆਂ ਨੇ ਕੀਤਾ ਬਿਜਲੀ ਬੋਰਡ ਦਾ ਘਿਰਾਓ, ਇਹ ਹਨ ਮੰਗਾਂ... - ਬਿਜਲੀ ਵਿਭਾਗ
ਪਟਿਆਲਾ: ਬਿਜਲੀ ਬੋਰਡ ਦੇ ਮੁਲਾਜ਼ਮਾ ਵੱਲੋਂ ਬਿਜਲੀ ਬੋਰਡ ਪਟਿਆਲਾ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬਿਜਲੀ ਮੁਲਾਜ਼ਮਾ ਦੀਆਂ ਮੰਗਾਂ ਹਨ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, 23 ਸਾਲਾਂ ਇੰਕਰੀਮੈਂਟ ਦੇ ਤਹਿਤ ਕਰਮਚਾਰੀਆਂ ਨੂੰ ਪ੍ਰਮੋਸ਼ਨ ਦਿੱਤੀ ਜਾਵੇ, ਰਿਟਾਇਰ ਕਰਮਚਾਰੀਆਂ ਦੀਆਂ 200 ਯੂਨਿਟਾਂ ਮਾਫ਼ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇੇੇੇਗਾ। ਉਹ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕਰਨਗੇ ਅਤੇ ਪਿੰਡ ਪਿੰਡ ਜਾ ਕੇ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰਨਗੇ।
Last Updated : Oct 13, 2021, 11:06 AM IST