ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਕਰਮਚਾਰੀਆਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ - ਕੇਂਦਰ ਤੇ ਪੰਜਾਬ ਸਰਕਾਰ
ਤਰਨਤਾਰਨ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਕਰਮਚਾਰੀਆਂ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਬੋਰਡ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਸ ਲਈ ਸੂਬਾ ਸਰਕਾਰ ਵੀ ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀਆਂ ਸਣੇ ਆਮ ਲੋਕਾਂ ਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਖੋਹ ਰਹੀ ਹੈ। ਇਸ ਤੋਂ ਇਲਾਵਾ ਨਿੱਜੀ ਫੈਕਟਰੀਆਂ/ਕੰਪਨੀ ਦੀਆਂ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ। ਜਿਸ ਦੇ ਚਲਦੇ ਪਾਵਰ ਕਾਰਪੋਰੇਸ਼ਨ ਦੇ ਕਰਚਾਰੀਆਂ ਵੱਲੋਂ ਪੰਜਾਬ ਭਰ 'ਚ ਸੂਬਾ ਤੇ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਨੇ ਮੰਗਾਂ ਨਾ ਮੰਨਣ 'ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ।