ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ - ਪੇ ਸਕੇਲ ਅਪਡੇਟ
ਸ੍ਰੀ ਮੁਕਤਸਰ ਸਾਹਿਬ: ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ (Government of Punjab) ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।ਪ੍ਰਦਰਸ਼ਨਕਾਰੀਆ ਨੇ ਕਿਹਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ (Regular) ਕੀਤਾ ਜਾਵੇ ਅਤੇ ਪੇ ਸਕੇਲ (Pay scale) ਨੂੰ ਵਧਾਇਆ ਜਾਵੇ। ਉਨ੍ਹਾਂ ਦੱਸਿਆ ਹੈ ਕਿ ਅਸੀਂ ਪੰਜਾਬ ਸਰਕਾਰ ਨਾਲ ਤਿੰਨ ਮੀਟਿੰਗਾਂ ਕੀਤੀਆਂ ਹਨ ਪਰ ਮੀਟਿੰਗ ਅਸਫਲ ਰਹੀਆ ਹਨ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਵੀ ਤਿੱਖਾ ਕਰਾਂਗੇ।