ਪਾਵਰਕਾਮ ਲਈ ਠੇਕੇ 'ਤੇ ਕੰਮ ਕਰਨ ਵਾਲੇ ਕਾਮਿਆਂ ਨੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - ਠੇਕਾ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ
ਪਟਿਆਲਾ : ਪਾਵਰਕਾਮ ਸੀਐਚਵੀ ਠੇਕਾ ਕਾਮਿਆਂ ਨੇ ਮੰਗਲਵਾਰ ਨੂੰ ਸ਼ਹਿਰ ਦੇ ਪਾਵਰਕਾਮ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨਕਾਰੀ ਪਾਵਰਕਾਮ ਲਈ ਠੇਕੇ 'ਤੇ ਕੰਮ ਕਰਨ ਵਾਲੇ ਵਿਅਕਤੀ, ਜੋ ਕਿ ਡਿਊਟੀ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ, ਉਨ੍ਹਾਂ ਦੇ ਇਲਾਜ ਲਈ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਠੇਕੇ 'ਤੇ ਕੰਮ ਕਰਨ ਵਾਲੇ ਲੋਕ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ। ਉਨ੍ਹਾਂ ਨੂੰ ਪਿਛਲੇ ਲੰਬੇਂ ਸਮੇਂ ਤੋਂ ਤਨਖਾਹਾਂ ਨਹੀਂ ਮਿਲੀਆਂ ਹਨ। ਉਨ੍ਹਾਂ ਸੂਬਾ ਸਰਕਾਰ ਕੋਲੋਂ ਜਲਦ ਤੋਂ ਜਲਦ ਮੰਗਾਂ ਮੰਨਣ, ਠੇਕਾ ਕਾਮਿਆਂ ਦੀ ਛਾਂਟੀ ਬੰਦ ਕਰਨ ਤੇ ਪੀੜਤ ਵਰਕਰ ਨੂੰ ਇਲਾਜ 'ਚ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਹੋਰ ਤੇਜ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ।