ਪਾਵਰਕੌਮ ਕਾਮਿਆਂ ਵੱਲੋਂ ਮੈਨੇਜਮੈਂਟ ਦੁਆਰਾ ਮੰਨੀਆਂ ਮੰਗਾਂ ਦੀ ਪੂਰਤੀ ਸਬੰਧੀ ਜੇਤੂ ਰੈਲੀ ਦਾ ਆਯੋਜਨ - ਮੈਨੇਜਮੈਂਟ ਦੁਆਰਾ ਮੰਨੀਆਂ ਮੰਗਾਂ
ਲੁਧਿਆਣਾ: ਰਾਏਕੋਟ ਪਾਵਰਕਾਮ ਡਵੀਜ਼ਨ ਵਿਖੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੇ ਪਾਵਰਕਾਮ ਮੈਨੇਜਮੈਂਟ ਵੱਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਸਬੰਧੀ ਸਹਿਮਤੀ ਪ੍ਰਗਟਾਉਣ 'ਤੇ ਜੇਤੂ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਰਕਲ ਪ੍ਰਧਾਨ ਜਸਵੰਤ ਸਿੰਘ, ਕਰਤਾਰ ਸਿੰਘ ਸਰਕਲ ਪ੍ਰਧਾਨ, ਤਰਲੋਚਨ ਸਿੰਘ, ਅਵਤਾਰ ਸਿੰਘ ਬੱਸੀਆਂ ਨੇ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਲਾਰੇਬਾਜ਼ੀ ਦੀ ਨੀਤੀ ਤੋਂ ਤੰਗ ਆਈਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨਾਲ ਸਬੰਧਿਤ ਮੁਲਾਜ਼ਮ ਸੰਘਰਸ਼ ਦੀ ਲੜੀ ਤਹਿਤ 15 ਨਵੰਬਰ ਤੋਂ ਸਮੂਹਿਕ ਰੂਪ ਵਿੱਚ ਛੁੱਟੀ ਲੈ ਕੇ ਹੜਤਾਲ 'ਤੇ ਚਲੇ ਗਏ ਸਨ। ਸਗੋਂ ਪਟਿਆਲਾ ਹੈੱਡ ਆਫਿਸ ਅੱਗੇ ਧਰਨਾ ਲਗਾ ਕੇ ਜਾਮ ਕੀਤਾ ਗਿਆ ਸੀ, ਜਿਸ ਦੇ ਚਲਦੇ ਮੁਲਾਜ਼ਮਾਂ ਦੇ ਸੰਘਰਸ਼ ਅੱਗੇ ਝੁਕਦਿਆਂ ਮੈਨੇਜਮੈਂਟ ਨੇ ਦਸ ਸਾਲਾਂ ਤੋਂ ਰੁਕੀ ਹੋਈ ਤਨਖਾਹ ਦੀ ਮੰਗ ਨੂੰ ਪੂਰਾ ਕਰਨ ਦੀ ਸਹਿਮਤੀ ਦੇ ਦਿੱਤੀ।