ਟੈਕਨੀਕਲ ਸਰਵਿਸ ਯੂਨੀਅਨ ਨੇ ਲਾਇਆ ਪੀਐਸਪੀਸੀਐਲ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ - ਪੀਐਸਪੀਸੀਐਲ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ
ਟੈਕਨੀਕਲ ਸਰਵਿਸ ਯੂਨੀਅਨ ਨੇ ਪੀਐਸਪੀਸੀਐਲ ਦੇ ਮੁੱਖ ਦਫ਼ਤਰ ਦੇ ਬਾਹਰ ਚਾਰ ਹੋਰ ਜਥੇਬੰਦੀਆਂ ਨਾਲ ਮਿਲ ਕੇ ਆਪਣੀਆਂ ਮੰਗਾ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸਰਕਾਰੀ ਥਰਮਲ ਬੰਦ ਕਰ ਰਹੀ ਹੈ ਜਿਸ ਨਾਲ ਕੱਚੇ ਕਾਮਿਆਂ ਨੂੰ ਕੰਮ ਤੋਂ ਕੱਢਿਆ ਜਾ ਰਿਹਾ ਹੈ ਅਤੇ ਬਿਜਲੀ ਮਹਿੰਗੀ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਜੇਕਰ ਕਮੇਟੀ ਨੇ ਸਾਡੇ ਮੰਗ ਪੱਤਰ 'ਤੇ ਸਾਡੇ ਨਾਲ ਗੱਲਬਾਤ ਨਾ ਕੀਤੀ ਤਾਂ ਉਹ ਪ੍ਰਦਰਸ਼ਨ ਹੋਰ ਵੀ ਤਿੱਖਾ ਕਰਨਗੇ।