ਟ੍ਰਾਈਡੈਂਟ ਗਰੁੱਪ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਦਿੱਤੀਆਂ ਪੀ.ਪੀ.ਈ ਕਿੱਟਾਂ - PPE kits donated by Trident Group
ਅੰਮ੍ਰਿਤਸਰ: ਕੋਵਿਡ-19 ਦੇ ਚੱਲਦਿਆਂ ਟ੍ਰਾਈਡੈਂਟ ਗਰੁੱਪ ਲੁਧਿਆਣਾ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਲਈ 250 ਪੀ.ਪੀ.ਈ ਕਿੱਟਾਂ ਭੇਜੀਆਂ ਗਈਆਂ ਹਨ। ਇਹ ਕਿੱਟਾਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉਪਲ ਨੂੰ ਸੌਂਪੀਆਂ।