ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਪ੍ਰਭਾਤ ਫੇਰੀਆਂ ਹੋਈਆਂ ਸ਼ੁਰੂ - ਸ੍ਰੀ ਗੁਰੂ ਨਾਨਕ ਦੇਵ ਜੀ
ਜਲੰਧਰ: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਪ੍ਰਭਾਤ ਫੇਰੀਆਂ ਸ਼ੁਰੂ ਹੋ ਚੁੱਕੀਆਂ ਹਨ। ਜਲੰਧਰ ਦੇ ਕਪੂਰਥਲਾ ਰੋਡ 'ਤੇ ਸਥਿਤ ਰਾਜਾ ਗਾਰਡਨ ਵਿੱਚ ਗੁਰਦੁਆਰਾ ਪਹਿਲੀ ਪਾਤਸ਼ਾਹੀ ਵੱਲੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਹਨ। ਰਾਜਾ ਗਾਰਡਨ ਨਿਵਾਸੀ ਚਰਨਜੀਤ ਸਿੰਘ ਮੱਕੜ ਦੇ ਘਰ ਅੱਜ ਪਹਿਲੀ ਪ੍ਰਭਾਤ ਫੇਰੀ ਪਹੁੰਚੀ। ਇਲਾਕਾ ਕੌਂਸਲਰ ਚੰਦਰਜੀਤ ਕੌਰ ਸੰਧਾ ਨੇ ਇਲਾਕਾ ਨਿਵਾਸੀਆਂ ਨੂੰ ਪ੍ਰਭਾਤ ਫੇਰੀਆ ਵਿੱਚ ਜ਼ਿਆਦਾ ਤੋਂ ਜ਼ਿਆਦਾ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ 21 ਨਵੰਬਰ ਤੋਂ ਲੈ ਕੇ 29 ਨਵੰਬਰ ਤੱਕ ਪ੍ਰਭਾਤ ਫੇਰੀਆ ਕੱਢੀਆਂ ਜਾਣਗੀਆਂ।