ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢਿਆ ਗਿਆ ਨਗਰ ਕੀਰਤਨ - ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਦੀ ਆਰੰਭਤਾ ਹੋਈ ਜਿਸ ਵਿੱਚ ਵੱਖ-ਵੱਖ ਜੱਥਾ ਪਾਰਟੀਆਂ ਤੇ ਸਕੂਲੀ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਗੁਰੂ ਮਹਾਰਾਜ ਨੂੰ ਨਗਰ ਕੀਰਤਨ ਵਿੱਚ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਭਾਈ ਗੌਬਿੰਦ ਸਿੰਘ ਲੌਂਗੋਵਾਲ ਅਤੇ ਐਸਜੀਪੀਸੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਸਮੂਹ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ।