ਬਾਲ ਗੁਰੂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਮਾਲ ਮਨਾਇਆ ਗਿਆ - ਭਾਈ ਚਮਨਜੀਤ ਸਿੰਘ ਲਾਲ
ਨਵੀਂ ਦਿੱਲੀ: ਦੁਨੀਆ ਭਰ ਵਿੱਚ ਸਿੱਖਾ ਦੇ ਅਠਵੇਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਦੀਵਾਨ ਸਜਾਏ ਗਏ। ਇਸ ਪਾਵਨ ਦਿਹਾੜੇ ਉੱਤੇ ਭਾਈ ਮਨਪ੍ਰੀਤ ਸਿੰਘ ਕਾਹਨਪੁਰੀ, ਭਾਈ ਚਮਨਜੀਤ ਸਿੰਘ ਲਾਲ ਤੇ ਹੋਰ ਹਜ਼ੂਰੀ ਰਾਗੀ ਸਿੰਘਾਂ ਨੇ ਗੁਰੂ ਦੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੇ ਵੀ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਇਸ ਦੇ ਨਾਲ ਹੀ ਸੰਗਤਾਂ ਕੋਰੋਨਾ ਮਹਾਂਮਾਰੀ ਨੂੰ ਖ਼ਤਮ ਕਰਨ ਲਈ ਅਰਦਾਸ ਕੀਤੀ।