ਪੰਜਾਬ

punjab

ETV Bharat / videos

ਪਰਨੀਤ ਕੌਰ ਨੇ ਸਾਰਿਆਂ ਨੂੰ ਘਰ 'ਚ ਰਹਿਣ ਦੀ ਕੀਤੀ ਅਪੀਲ - ਕੋਰੋਨਾ ਵਾਇਰਸ

By

Published : Apr 18, 2020, 9:05 PM IST

ਪਟਿਆਲਾ: ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਪਟਿਆਲਾ ਵਿੱਚ ਅੱਜ ਤੋਂ ਹੀ ਘਰ ਘਰ ਸਕਰੀਨਿੰਗ ਸ਼ੁਰੂ ਕਰ ਦਿੱਤੀ ਗਈ ਹੈ। ਪਰਨੀਤ ਕੌਰ ਨੇ ਕਿਹਾ ਕਿ ਸਾਰੇ ਸ਼ਹਿਰ ਨਿਵਾਸੀਆਂ ਨੂੰ ਕੋਰੋਨਾ ਦੀ ਲਾਗ ਤੋਂ ਬਚਾਉਣ ਲਈ ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰਿਆਂ ਨੂੰ ਆਪਣੀ ਸਿਹਤ ਦਾ ਪੂਰਾ ਧਿਆਨ ਰੱਖਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਸਿਹਤ ਅਧਿਕਾਰੀਆਂ ਨੇ ਤਿੰਨ ਵਿਅਕਤੀਆਂ ਨੂੰ ਵੀ ਇਕਾਂਤਵਾਸ ਵਿੱਚ ਰੱਖ ਦਿੱਤਾ ਹੈ। ਇਨ੍ਹਾਂ ਦੀ ਸ਼ੁੱਕਰਵਾਰ ਨੂੰ ਪੌਜ਼ੀਟਿਵ ਰਿਪੋਰਟ ਆਈ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਜਾਣ ਵੇਲੇ ਉਹ ਸਮਾਜਕ ਦੂਰੀ ਦਾ ਪੂਰਾ ਧਿਆਨ ਰੱਖਣ ਤਾਂ ਜੋ ਉਹ ਇਸ ਲਾਗ ਤੋਂ ਬਚ ਸਕਣ।

ABOUT THE AUTHOR

...view details