ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੀ ਅਰਦਾਸ - ਦਵਿੰਦਰਪਾਲ ਭੁੱਲਰ ਦੀ ਰਿਹਾਈ
ਅੰਮ੍ਰਿਤਸਰ : ਲੰਬੇ ਸਮੇਂ ਤੋਂ ਜੇਲ੍ਹਾਂ ਚ ਬੰਦ ਸਿੱਖ ਕੈਦੀਆਂ ਦੀ ਰਿਹਾਈ (Release of Sikh Prisoners) ਲਈ ਅੱਜ ਅੰਮ੍ਰਿਤਸਰ 'ਚ ਸਿੱਖ ਜਥੇਬੰਦੀਆਂ ਵੱਲੋਂ ਮਾਰਚ ਕੱਢਿਆ (March by Sikh organizations) ਗਿਆ। ਇਸ ਤੋਂ ਬਾਅਦ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਪਹੁੰਚ ਕੇ ਅਰਦਾਸ ਬੇਨਤੀ ਵੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਵਲੋਂ ਰਾਹ ਪੱਧਰਾ ਕੀਤਾ ਸੀ ਪਰ ਫਿਰ ਵੀ ਹੁਣ ਤੱਕ ਉਨ੍ਹਾਂ ਦੀ ਰਿਹਾਈ ਨਹੀਂ ਕੀਤੀ ਗਈ। ਉਨ੍ਹਾਂ ਨਾਲ ਹੀ ਕਿਹਾ ਕਿ ਦਵਿੰਦਰਪਾਲ ਭੁੱਲਰ ਦੀ ਰਿਹਾਈ (Davinderpal Bhullar released) ਲਈ ਦਿੱਲੀ ਸਰਕਾਰ ਨੂੰ ਫੈਸਲਾ ਲੈਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਬੰਦੀ ਸਿੰਘ ਰਿਹਾਅ ਨਹੀਂ ਕੀਤੇ ਜਾਂਦੇ, ਉਨ੍ਹਾਂ ਵਲੋਂ ਸੰਘਰਸ਼ ਜਾਰੀ ਰਹੇਗਾ।