ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਲਈ LIP ਨੇ ਕਰਵਾਈ ਅਰਦਾਸ - Give a government job
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਵਿੱਚ ਕਿਸਾਨ ਅੰਦੋਲਨ ਦਿੱਲੀ ਦੇ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਅਰਦਾਸ ਕਰਵਾਈ ਗਈ। ਇਸ ਦੌਰਾਨ ਲੋਕ ਇਨਸਾਫ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਇਸ ਦੌਰਾਨ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਇੱਕ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।