ਪੰਜਾਬ

punjab

ETV Bharat / videos

ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਅਕਾਲੀ ਦਲ ਵੱਲੋਂ ਕੀਤੀ ਗਈ ਅਰਦਾਸ - ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ

By

Published : Dec 8, 2020, 5:28 PM IST

ਰੂਪਨਗਰ: ਕਿਸਾਨੀ ਸੰਘਰਸ਼ ਦੀ ਸਫਲਤਾ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਕਾਲੀ ਦਲ ਵੱਲੋਂ ਅਰਦਾਸ ਕੀਤੀ ਗਈ। ਇਸ ਸਮਾਗਮ ਮੌਕੇ ਪਹੁੰਚੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਐਸੀ ਪਾਰਟੀ ਹੈ ਜੋ ਕਿਸਾਨਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਅਕਾਲੀ ਦਲ ਕਿਸਾਨਾਂ ਦੀ ਹਮਦਰਦ ਹੀ ਨਹੀਂ ਬਲਕਿ ਕਿਸਾਨੀ ਸੰਘਰਸ਼ਾਂ ਚੋਂ ਉਪਜੀ ਹੋਈ ਪਾਰਟੀ ਹੈ ਇਹੀ ਕਾਰਨ ਹੈ ਕਿ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਕਿਸਾਨ ਆਗੂ ਵਜੋਂ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿਸਾਨੀ ਸੰਘਰਸ਼ ਨੂੰ ਸਫ਼ਲ ਬਣਾਉਣ ਲਈ 12, 13 ਅਤੇ 14 ਦਿਸੰਬਰ ਦੇ ਸ਼ਤਾਬਦੀ ਸਮਾਗਮ ਮੁਲਤਵੀ ਕਰ ਦਿੱਤੇ ਗਏ ਹਨ।

ABOUT THE AUTHOR

...view details