ਗੁਰਦਾਸਪੁਰ 'ਚ ਸਰਕਾਰੀ ਹਦਾਇਤਾਂ ਮੁਤਾਬਕ ਖੁੱਲ੍ਹੇ ਪ੍ਰੀ-ਪ੍ਰਾਇਮਰੀ ਸਕੂਲ - ਕੋਰੋਨਾ ਵਾਇਰਸ ਤੋਂ ਬਚਾਅ
ਗੁਰਦਾਸਪੁਰ: ਪੰਜਾਬ ਸਰਕਾਰ ਵਲੋਂ ਪੂਰੀ ਤਰ੍ਹਾਂ ਸਾਰੇ ਸਕੂਲ ਖੋਲ੍ਹੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਦੇ ਤਹਿਤ ਪੰਜਾਬ ਭਰ 'ਚ ਪ੍ਰੀ-ਪ੍ਰਾਇਮਰੀ ਸਕੂਲ ਖੁੱਲ੍ਹ ਚੁੱਕੇ ਹਨ। ਪਿਛਲੇ ਦਿਨੀਂ ਸਰਕਾਰ ਵੱਲੋਂ ਪ੍ਰਾਇਮਰੀ ਸਕੂਲ ਖੋਲ੍ਹੇ ਗਏ ਸਨ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਚਲਦੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ ਸਨ। ਇਸ ਮੌਕੇ ਬਟਾਲਾ ਦੇ ਡੀਏਵੀ ਸੈਂਟਰਲ ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਕਾਂ ਮੁਤਾਬਕ ਸਕੂਲ ਖੁੱਲ੍ਹਣ ਮਗਰੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਹਿਦਾਇਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਬੱਚਿਆਂ ਨੂੰ ਮਾਸਕ ਤੇ ਸੈਨੇਟਾਈਜ਼ਰ ਆਦਿ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਸਕੂਲ 'ਚ ਆਉਣ 'ਤੇ ਬੱਚਿਆਂ ਦੀ ਸਕ੍ਰੀਨਿੰਗ ਮਗਰੋਂ ਹੀ ਉਨ੍ਹਾਂ ਨੂੰ ਐਂਟਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਸਕੂਲ ਭੇਜਣ ਸਬੰਧੀ ਉਨ੍ਹਾਂ ਦੇ ਮਾਪਿਆਂ ਤੋਂ ਲਿਖਤੀ ਆਗਿਆ ਲਈ ਗਈ ਹੈ। ਸਕੂਲ ਪਹੁੰਚੇ ਵਿਦਿਆਰਥੀਆਂ ਨੇ ਕਿਹਾ ਕਿ ਉਹ ਸਕੂਲ ਆ ਕੇ ਬੇਹਦ ਖੁਸ਼ ਹਨ।