ਹਸਪਤਾਲਾਂ ਵਿੱਚ ਕਿੱਦਾਂ ਦੀ ਹਦਾਇਤ ਹੈ ਮਰੀਜ਼ਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ - ਮਰੀਜ਼ਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ
ਪਟਿਆਲਾ : ਕੋਰੋਨਾ ਵਾਇਰਸ ਨੂੰ ਲੈ ਕੇ ਡਾਕਟਰਾਂ ਵੱਲੋਂ ਲੋਕਾਂ ਨੂੰ ਇਹਤਿਆਤ ਵਰਤਣ ਦੇ ਜਾਰੇ ਦੱਸਿਆ ਜਾ ਰਿਹਾ ਹੈ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਮੈਡੀਸਨ ਮਾਹਰ ਡਾਕਟਰ ਵਿਕਾਸ ਗੋਇਲ ਨੇ ਦੱਸਿਆ ਕਿ ਫ਼ਿਲਹਾਲ ਹਸਪਤਾਲ ਵਿੱਚ ਕੋਈ ਵੀ ਮਰੀਜ਼ ਨਹੀਂ ਆਇਆ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਹਰ ਥਾਂ ਉੱਤੇ ਸਾਵਧਾਨੀ ਦੇ ਸਲੋਗਨ ਲਿਖੇ ਗਏ ਹਨ ਅਤੇ ਹਸਪਦਾਲ ਦੇ ਡਾਕਟਰਾਂ ਅਤੇ ਨਰਸਾਂ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਗਏ ਹਨ ਕਿ ਉਹ ਵੀ ਆਪਣਾ ਬਚਾਅ ਰੱਖਣ।