ਸਰਕਾਰ ਦੇ ਆਪਣੇ ਹੀ ਮੰਤਰੀ ਆਪਸ 'ਚ ਇੱਕ ਨਹੀਂ ਤਾਂ ਜਨਤਾ ਦੀ ਕੀ ਸੁਣਨਗੇ: ਚੰਦੂਮਾਜਰਾ
ਪਟਿਆਲਾ: ਪੰਜਾਬ ਵਿੱਚ ਇਸ ਸਮੇਂ ਮੁੱਖ ਸਕੱਤਰ ਅਤੇ ਮੰਤਰੀਆਂ ਵਿਚਕਾਰ ਚੱਲੀ ਆ ਰਹੀ ਜੰਗ ਜੱਗ ਜ਼ਾਹਿਰ ਹੋ ਚੁੱਕੀ ਹੈ, ਜਿਸ ਨੂੰ ਲੈ ਕੇ ਹੁਣ ਵਿਰੋਧੀ ਪਾਰਟੀਆਂ ਸਰਕਾਰ ਉੱਤੇ ਨਿਸ਼ਾਨੇ ਲਗਾਉਂਦੀ ਨਜ਼ਰ ਆ ਰਹੀਆਂ ਹਨ। ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਜੰਗ ਵਿੱਚ ਬਲਦੀ ਅੱਗ ਵਿੱਚ ਤੇਲ ਪਾਉਣ ਦਾ ਕੰਮ ਕੀਤਾ। ਚੰਦੂਮਾਜਰਾ ਨੇ ਕਿਹਾ ਕਿ ਜਿਸ ਸੂਬੇ ਦੇ ਵਿੱਚ ਮੁੱਖ ਸਕੱਤਰ ਅਤੇ ਮੰਤਰੀ ਆਪਸ ਵਿੱਚ ਲੜਦੇ ਹੋਣ ਅਤੇ ਮੰਤਰੀਆਂ ਤੇ ਵਿਧਾਇਕਾਂ ਦੇ ਕੰਮ ਨਾ ਹੋਣ ਤਾਂ ਤੁਸੀਂ ਖੁਦ ਹੀ ਅੰਦਾਜ਼ਾ ਲਗਾ ਸਕਦੇ ਹੋ ਕਿ ਆਮ ਲੋਕਾਂ ਦੇ ਕੰਮ ਕਿਸ ਤਰ੍ਹਾਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਿਧਾਨਿਕ ਸੰਕਟ ਦੇ ਵਿੱਚ ਪੰਜਾਬ ਦੇ ਰਾਜਪਾਲ ਨੂੰ ਉਤਰਨਾ ਚਾਹੀਦਾ ਹੈ।