ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਤੇ ਅਫਗ਼ਾਨਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ - gurdwara attack
ਬੁੱਧਵਾਰ ਨੂੰ ਕਾਬੁਲ ਵਿਖੇ ਹੋਏ ਗੁਰਦੁਆਰਾ ਹਮਲੇ ਵਿੱਚ 27 ਸਿੱਖਾਂ ਦੀ ਮੌਤ ਹੋ ਗਈ ਸੀ। ਇਸ ਹਮਲੇ ਤੋਂ ਬਾਅਦ ਸਾਬਕਾ ਸਾਂਸਦ ਅਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਹਮਲੇ ਦੀ ਕਰੜੇ ਸ਼ਬਦੀ ਵਿੱਚ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਦੁਨੀਆਂ ਕੋਰੋਨਾ ਦੀ ਦਹਿਸ਼ਤ ਕਾਰਨ ਜੂਝ ਰਹੀ ਹੈ, ਉਸ ਵਿਚਕਾਰ ਅਜਿਹੀਆਂ ਘਟਨਾਵਾਂ ਮੰਦਭਾਗੀਆਂ ਹਨ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾਣ।