ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਨੀਤ ਕੌਰ ਨੇ ਲੋਕਾਂ ਨੂੰ ਕੀਤੀ ਅਪੀਲ - patiala curfew latest news
ਪਟਿਆਲਾ: ਘਨੌਰ ਹਲਕੇ ਦੇ ਪਿੰਡ ਰਾਮਪੁਰ ਸੈਣੀਆਂ ਦੇ ਨੌਜਵਾਨ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਉਣ ਮਗਰੋਂ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਉਸ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਨੀਤ ਕੌਰ ਨੇ ਪਾਜ਼ੀਟਿਵ ਆਏ ਨੌਜਵਾਨ ਦੇ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਟੈਸਟ ਨੈਗੇਟਿਵ ਆਉਣ 'ਤੇ ਖੁਸ਼ੀ ਵੀ ਪ੍ਰਗਟਾਈ ਤੇ ਨਾਲ ਹੀ ਲੋਕਾਂ ਨੂੰ ਕੋਰੋਨਾ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ।